੭੪੦
ਧਿਆਇਆ ॥ ਸਾਧਸੰਗਿ ਤਿਨੀੑ ਦਰਸਨੁ ਪਾਇਆ ॥ ੧ ॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥ ੨ ॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥ ੩ ॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥ ੪ ॥ ੮ ॥ ੧੪ ॥ ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥ ੧ ॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥ ੧ ॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥ ੨ ॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥ ੩ ॥ ੯ ॥ ੧੫ ॥ ਸੂਹੀ ਮਹਲਾ ੫ ॥ ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥ ੧ ॥ ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥ ੧ ॥ ਰਹਾਉ ॥ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥ ੨ ॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥ ੩ ॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥ ੪ ॥ ੧੦ ॥ ੧੬ ॥ ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥ ੧ ॥ ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥ ੧ ॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥ ੨ ॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥ ੩ ॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥ ੪ ॥ ੧੧ ॥ ੧੭ ॥ ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥ ੧ ॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥ ੧ ॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਵਨ ਅਧਾਰੀ ॥ ੨ ॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥ ੩ ॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥ ੪ ॥ ੧੨ ॥ ੧੮ ॥ ਸੂਹੀ ਮਹਲਾ ੫ ॥ ਲੋਭਿ ਮੋਹਿ ਮਗਨ ਅਪਰਾਧੀ ॥ ਕਰਣਹਾਰ ਕੀ ਸੇਵ ਨ ਸਾਧੀ ॥ ੧ ॥ ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥ ੧ ॥ ਰਹਾਉ ॥ ਤੂੰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥