੭੪੧
ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥ ੨ ॥ ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥ ੩ ॥ ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥ ੪ ॥ ੧੩ ॥ ੧੯ ॥ ਸੂਹੀ ਮਹਲਾ ੫ ॥ ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥ ੧ ॥ ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥ ੧ ॥ ਰਹਾਉ ॥ ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮਾੑਰੈ ਕਛੂ ਨ ਜਾਤਾ ॥ ੨ ॥ ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੈ ਜਮ ਡਾਂਡਾ ॥ ੩ ॥ ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਮਹਾ ਗਰਤ ਮਹਿ ਨਿਘਰਤ ਜਾਤਾ ॥ ੪ ॥ ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥ ੫ ॥ ੧੪ ॥ ੨੦ ॥ ਸੂਹੀ ਮਹਲਾ ੫ ॥ ਜੀਵਤ ਮਰੈ ਬੂਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪ੍ਰਾਪਤਿ ਹੋਇ ॥ ੧ ॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥ ੧ ॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥ ੨ ॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥ ੩ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥ ੪ ॥ ੧੫ ॥ ੨੧ ॥ ਸੂਹੀ ਮਹਲਾ ੫ ॥ ਗੁਰੁ ਪਰਮੇਸਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ ਦੇ ਆਧਾਰੁ ॥ ੧ ॥ ਗੁਰ ਕੇ ਚਰਣ ਕਮਲ ਮਨ ਧਿਆਇ ॥ ਦੂਖੁ ਦਰਦੁ ਇਸੁ ਤਨ ਤੇ ਜਾਇ ॥ ੧ ॥ ਰਹਾਉ ॥ ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ੨ ॥ ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥ ੩ ॥ ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ ਨਾਨਕ ਗੁਰ ਕਉ ਸਦ ਬਲਿ ਜਾਵੈ ॥ ੪ ॥ ੧੬ ॥ ੨੨ ॥ ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥ ੧ ॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ੧ ॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥ ੨ ॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥ ੩ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥ ੪ ॥ ੧੭ ॥ ੨੩ ॥ ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥