੭੪੨
ਹੋਇ ਪ੍ਰਭ ਮੇਰਾ ॥ ੧ ॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥ ੧ ॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥ ੨ ॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥ ੩ ॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥ ੪ ॥ ੧੮ ॥ ੨੪ ॥ ਸੂਹੀ ਮਹਲਾ ੫ ॥ ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥ ੧ ॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥ ੧ ॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥ ੨ ॥ ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥ ੩ ॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥ ੪ ॥ ੧੯ ॥ ੨੫ ॥ ਸੂਹੀ ਮਹਲਾ ੫ ॥ ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥ ੧ ॥ ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥ ੧ ॥ ਰਹਾਉ ॥ ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥ ੨ ॥ ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥ ੩ ॥ ਦੀਨ ਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥ ੪ ॥ ੨੦ ॥ ੨੬ ॥ ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾਂ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥ ੧ ॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥ ੧ ॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥ ੨ ॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥ ੩ ॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥ ੪ ॥ ੨੧ ॥ ੨੭ ॥ ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥ ੧ ॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥ ੧ ॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥ ੨ ॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥ ੩ ॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥ ੪ ॥ ੨੨ ॥ ੨੮ ॥ ਸੂਹੀ ਮਹਲਾ ੫ ॥ ਦੀਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥