੭੪੩
ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥ ੧ ॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥ ੧ ॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦਿਨ ਕੈ ਤੋਸੈ ਦੁਨੀ ਨ ਜਾਏ ॥ ੨ ॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥ ੩ ॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥ ੪ ॥ ੨੩ ॥ ੨੯ ॥ ਸੂਹੀ ਮਹਲਾ ੫ ॥ ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥ ੧ ॥ ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥ ੧ ॥ ਰਹਾਉ ॥ ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥ ੨ ॥ ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥ ੩ ॥ ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥ ੪ ॥ ੨੪ ॥ ੩੦ ॥ ਸੂਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥ ੧ ॥ ਪੇਖਿ ਪੇਖਿ ਜੀਵਾ ਦਰਸੁ ਤੁਮਾੑਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥ ੧ ॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮ ਲਿਖਤ ਧੁਰਿ ਪਾਈ ॥ ੨ ॥ ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥ ੩ ॥ ਨਿਮਖ ਨ ਬਿਸਰਹਿ ਹਰਿ ਚਰਣ ਤੁਮਾੑਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥ ੪ ॥ ੨੫ ॥ ੩੧ ॥ ਸੂਹੀ ਮਹਲਾ ੫ ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥ ੧ ॥ ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥ ੧ ॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥ ੨ ॥ ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥ ੩ ॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥ ੪ ॥ ੨੬ ॥ ੩੨ ॥ ਸੂਹੀ ਮਹਲਾ ੫ ॥ ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥ ੧ ॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥ ੧ ॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥ ੨ ॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥ ੩ ॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥