੭੪੪
ਨਾਨਕ ਪ੍ਰਭ ਅੰਤਰਜਾਮੀ ॥ ੪ ॥ ੨੭ ॥ ੩੩ ॥ ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥ ੧ ॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥ ੧ ॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥ ੨ ॥ ਆਠ ਪਹਰ ਪ੍ਰਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥ ੩ ॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥ ੪ ॥ ੨੮ ॥ ੩੪ ॥ ਸੂਹੀ ਮਹਲਾ ੫ ॥ ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥ ੧ ॥ ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥ ੧ ॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥ ੨ ॥ ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥ ੩ ॥ ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥ ੪ ॥ ੨੯ ॥ ੩੫ ॥ ਸੂਹੀ ਮਹਲਾ ੫ ॥ ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋੁਲਾਇਆ ॥ ੧ ॥ ਗੁਰੂ ਧਿਆਇ ਹਰਿ ਚਰਨ ਮਨਿ ਚੀਨੇੑ ॥ ਤਾ ਤੇ ਕਰਤੈ ਅਸਥਿਰੁ ਕੀਨੇੑ ॥ ੧ ॥ ਰਹਾਉ ॥ ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥ ੨ ॥ ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥ ੩ ॥ ੩੦ ॥ ੩੬ ॥ ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥ ੧ ॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥ ੧ ॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥ ੨ ॥ ੩੧ ॥ ੩੭ ॥ ਸੂਹੀ ਮਹਲਾ ੫ ਘਰੁ ੩ ॥ ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥ ੧ ॥ ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥ ੨ ॥ ੩੨ ॥ ੩੮ ॥ ਸੂਹੀ ਮਹਲਾ ੫ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥ ੧ ॥ ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥ ੧ ॥ ਰਹਾਉ ॥ ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਆਪੇ ਹੋਆ ॥ ੨ ॥ ੩੩ ॥ ੩੯ ॥ ਸੂਹੀ ਮਹਲਾ ੫ ॥ ਦਰਸਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥