੭੪੫
ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥ ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥ ੧ ॥ ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥ ੨ ॥ ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥ ੩ ॥ ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥ ੪ ॥ ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣ ਨਾਨਕ ਗਤਿ ਪਾਈ ॥ ੫ ॥ ੩੪ ॥ ੪੦ ॥

ਰਾਗੁ ਸੂਹੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥ ੧ ॥ ਰਹਾਉ ॥ ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥ ੧ ॥ ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥ ੨ ॥ ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥ ੩ ॥ ਸਭੁ ਕਿਛੁ ਤੁਮੑਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥ ੪ ॥ ੧ ॥ ੪੧ ॥ ਸੂਹੀ ਮਹਲਾ ੫ ॥ ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥ ੧ ॥ ਰਹਾਉ ॥ ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥ ੧ ॥ ਮਿਸਟ ਬਚਨ ਬੇਨਤੀ ਕਰਉ ਦਿਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥ ੨ ॥ ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸੰਚਉ ਬੰਦਉ ਬਾਰ ਬਾਰ ॥ ੩ ॥ ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥ ੪ ॥ ੨ ॥ ੪੨ ॥ ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥ ੧ ॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥ ੧ ॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧ ਸੰਗਿ ਸਮਾਉ ॥ ੨ ॥ ੩ ॥ ੪੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥