੭੪੬
ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥ ੧ ॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥ ੧ ॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥ ੨ ॥ ੧ ॥ ੪੪ ॥ ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥ ੧ ॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥ ੧ ॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥ ੨ ॥ ੨ ॥ ੪੫ ॥ ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥ ੧ ॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥ ੧ ॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥ ੨ ॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥ ੩ ॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥ ੪ ॥ ੩ ॥ ੪੬ ॥

ਰਾਗੁ ਸੂਹੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥ ੧ ॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥ ੧ ॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥ ੨ ॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਲਾ ਜਿਨੑ ਹਰਿ ਨਾਮੁ ਪਿਆਰਾ ॥ ੩ ॥ ਸਭੇ ਇਛਾ ਪੂਰੀਆ ਜਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥