੭੪੭
ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥ ੪ ॥ ੧ ॥ ੪੭ ॥
ਰਾਗੁ ਸੂਹੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਤੇਰਾ ਭਾਣਾ ਤੂਹੈ ਮਨਾਇਹਿ ਜਿਸਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥ ੧ ॥ ਮੇਰੇ ਰਾਮ ਰਾਇ ਸੰਤਾ ਟੇਕ ਤੁਮਾੑਰੀ ॥ ਜੋ ਤੁਧੁ ਭਾਵੇ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥ ੧ ॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥ ੨ ॥ ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥ ੩ ॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥ ੪ ॥ ੧ ॥ ੪੮ ॥ ਸੂਹੀ ਮਹਲਾ ੫ ॥ ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥ ੧ ॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧ ਸੰਗੁ ਤਿਨੑ ਸਰਣਾਈ ਪਾਇਆ ॥ ੧ ॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥ ੨ ॥ ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥ ੩ ॥ ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥ ੪ ॥ ੨ ॥ ੪੯ ॥ ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥ ੧ ॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥ ੧ ॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥ ੨ ॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥ ੩ ॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥