੭੪੮
ਉਧਰੈ ਸੋ ਕਲਿ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥ ੪ ॥ ੩ ॥ ੫੦ ॥ ਸੂਹੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥ ੧ ॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥ ੧ ॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥ ੨ ॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥ ੩ ॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥ ੪ ॥ ੪ ॥ ੫੧ ॥ ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥ ੧ ॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮਾੑਰਾ ਉਧਰੇ ॥ ੧ ॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ ॥ ਸਾਰਿ ਸਮਾੑਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥ ੨ ॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥ ੩ ॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਰ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥ ੪ ॥ ੫ ॥ ੫੨ ॥ ਸੂਹੀ ਮਹਲਾ ੫ ॥ ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥ ੧ ॥ ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥ ੧ ॥ ਰਹਾਉ ॥ ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੈ ਤੇਰੀ ਬਖਸ ਨਿਰਾਲੀ ॥ ੨ ॥ ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥ ੩ ॥ ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥ ੪ ॥ ੬ ॥ ੫੩ ॥ ਸੂਹੀ ਮਹਲਾ ੫ ॥ ਭਾਗਠੜੇ ਹਰਿ ਸੰਤ ਤੁਮਾੑਰੇ ਜਿਨੑ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥