੭੪੯
ਕਾਮਾ ॥ ੧ ॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥ ੧ ॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥ ੨ ॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥ ੩ ॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥ ੪ ॥ ੭ ॥ ੫੪ ॥ ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥ ੧ ॥ ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥ ੧ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੁੰ ਆਪੇ ਸਰਧਾ ਲਾਇਹਿ ॥ ੨ ॥ ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥ ੩ ॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥ ੪ ॥ ੮ ॥ ੫੫ ॥ ਸੂਹੀ ਮਹਲਾ ੫ ॥ ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ ੧ ॥ ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ ੧ ॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥ ੨ ॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥ ੩ ॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥ ੪ ॥ ੯ । ੫੬ ॥ ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ ੧ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥ ੧ ॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥