੭੫੦
ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥ ੨ ॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥ ੩ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥ ੪ ॥ ੧੦ ॥ ੫੭ ॥ ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥ ੧ ॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥ ੧ ॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥ ੨ ॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥ ੩ ॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥ ੪ ॥ ੧੧ ॥ ੫੮ ॥

ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥ ੧ ॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥ ੧ ॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥ ੨ ॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥ ੩ ॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥ ੪ ॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥ ੫ ॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥ ੬ ॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥ ੭ ॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥ ੮ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥