੭੫੧
ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥ ੧ ॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵਿਐ ਸਚੇ ਸਿਉ ਚਿਤੁ ਲਾਇ ਜੀਉ ॥ ੧ ॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥ ੨ ॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥ ੩ ॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥ ੪ ॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥ ੫ ॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥ ੬ ॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥ ੭ ॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥ ੮ ॥ ੧ ॥ ੨ ॥

ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥ ੧ ॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥ ੧ ॥ ਰਹਾਉ ॥ ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥ ੨ ॥ ਹਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥