੭੫੨
ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥ ੩ ॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥ ੪ ॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥ ੫ ॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥ ੬ ॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥ ੭ ॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥ ੮ ॥ ੧ ॥ ੩ ॥ ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥ ੧ ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥ ੧ ॥ ਰਹਾਉ ॥ ਤੁੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥ ੨ ॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੁ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥ ੩ ॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥ ੪ ॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥ ੫ ॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥ ੬ ॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥ ੭ ॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥ ੮ ॥ ੨ ॥ ੪ ॥ ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥ ੧ ॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥ ੧ ॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥ ੨ ॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥ ੩ ॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥ ੪ ॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥ ੫ ॥ ਦੇਹੀ ਭਸਮ ਰੁਲਾਇ ਨ ਜਾਪੀ ਕਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥