੭੫੩
ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥ ੬ ॥ ਤੁੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥ ੭ ॥ ਮੈ ਦੀਜੈ ਨਾਮ ਨਿਵਾਸੁ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥ ੮ ॥ ੩ ॥ ੫ ॥

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥ ੧ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥ ੧ ॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥ ੨ ॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥ ੩ ॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥ ੪ ॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥ ੫ ॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥ ੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥