੭੫੪
ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥ ੭ ॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥ ੮ ॥ ੧ ॥ ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾੑਲੇ ॥ ਹਰਿ ਕੀ ਭਗਤ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥ ੧ ॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥ ੧ ॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾੑਲਾ ॥ ੨ ॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥ ੩ ॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥ ੪ ॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥ ੫ ॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥ ੬ ॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥ ੭ ॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥ ੮ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥