੭੫੫
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥ ੧ ॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥ ੧ ॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥ ੨ ॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥ ੩ ॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥ ੪ ॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥ ੫ ॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ ੬ ॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥ ੭ ॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਰਿ ਓਨਾ ਤਿਲੁ ਨ ਤਮਾਇ ॥ ੮ ॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥ ੯ ॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥ ੧੦ ॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥ ੧੧ ॥ ਮਨੂ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥ ੧੨ ॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥ ੧੩ ॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥ ੧੪ ॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥ ੧੫ ॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥ ੧੬ ॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥ ੧੭ ॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥