੭੫੬
ਮਾਹਿ ਪਚੰਨਿ ॥ ੧੮ ॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥ ੧੯ ॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚ ਸਾਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥ ੨੦ ॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥ ੨੧ ॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥ ੨੨ ॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥ ੨੩ ॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥ ੨੪ ॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨਿੑ ॥ ੨੫ ॥ ਗੁਣ ਕੀ ਸਾਝ ਸੁਖ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥ ੨੬ ॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥ ੨੭ ॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮਾੑਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥ ੨੮ ॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥ ੨੯ ॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥ ੩੦ ॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥ ੩੧ ॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥ ੩੨ ॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥ ੩੩ ॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥ ੩੪ ॥ ੧ ॥ ੩ ॥ ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥ ੧ ॥ ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥ ੧ ॥ ਰਹਾਉ ॥ ਗੁਰੁ ਸਰਵਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥