੭੫੭
ਮਾਨ ਸਰੋਵਰੁ ਹੈ ਵਡਭਾਗੀ ਪਰਖ ਲਹੰਨਿੑ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥ ੨ ॥ ਨਾਮ ਧਿਆਇਨਿੑ ਰੰਗ ਸਿਉ ਗੁਰਮੁਖਿ ਨਾਮਿ ਲਗੰਨਿੑ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿੑ ॥ ੩ ॥ ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮਰਾਮੁ ਪਛਾਨੁ ॥ ੪ ॥ ਸਭਨਾ ਕਾ ਪ੍ਰਭੁ ਏਕੁ ਹੈ ਦੁਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥ ੫ ॥ ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥ ੬ ॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥ ੭ ॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥ ੮ ॥ ੨ ॥ ੪ ॥ ੯ ॥

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥ ੧ ॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥ ੧ ॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥ ੨ ॥ ਜੋ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥ ੩ ॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥ ੪ ॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥ ੫ ॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥ ੬ ॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥ ੭ ॥ ਜੇ ਪਾਸਿ ਬਹਾਲਹਿ ਤਾ ਤੁਜਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥ ੮ ॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥ ੯ ॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥ ੧੦ ॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥ ੧੧ ॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥ ੧੨ ॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥ ੧੩ ॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥ ੧੪ ॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥ ੧੫ ॥ ਜਿਉ ਧਰਤੀ ਸੋਭ ਕਰੇ ਜਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥