੭੫੮
ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥ ੧੬ ॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥ ੧੭ ॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥ ੧੮ ॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁਦੇ ਤੁਝਹਿ ਧਿਆਈ ॥ ੧੯ ॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥ ੨੦ ॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥ ੨੧ ॥ ਜਿਸੁ ਤੂੰ ਦੇਹਿ ਸਪਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥ ੨੨ ॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥ ੨੩ ॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥ ੨੪ ॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥ ੨੫ ॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥ ੨੬ ॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥ ੨੭ ॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥ ੨੮ ॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥ ੨੯ ॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥ ੩੦ ॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥ ੩੧ ॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥ ੩੨ ॥ ੧ ॥

ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥ ੧ ॥ ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥ ੧ ॥ ਰਹਾਉ ॥ ਹਉ ਸਤਿਗੁਰੁ ਵੇਖਿ ਵਿਗਸਿਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥ ੨ ॥ ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਮਿਲਿਆ ਤਾ ਅੰਮ੍ਰਿਤੁ ਸਹਜਿ ਪੀਏਉ ॥ ੩ ॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥ ੪ ॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥ ੫ ॥ ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥