੭੫੯
ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥ ੬ ॥ ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥ ੭ ॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥ ੮ ॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥ ੯ ॥ ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥ ੧੦ ॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥ ੧੧ ॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥ ੧੨ ॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥ ੧੩ ॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥ ੧੪ ॥ ੧ ॥ ੨ ॥ ੧੧ ॥

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥ ੧ ॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥ ੧ ॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥ ੨ ॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥ ੩ ॥ ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥ ੪ ॥ ਆਸ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥ ੫ ॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥ ੬ ॥ ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥ ੭ ॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥ ੮ ॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥ ੧ ॥ ਰਹਾਉ ਦੂਜਾ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥