੭੬੦
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥ ੧ ॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥ ੧ ॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥ ੨ ॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥ ੩ ॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥ ੪ ॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥ ੫ ॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥ ੬ ॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥ ੭ ॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥ ੮ ॥ ੧ ॥ ੨ ॥
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ੴ ਸਤਿਗੁਰ ਪ੍ਰਸਾਦਿ ॥
ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥ ੧ ॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥ ੧ ॥ ਰਹਾਉ ॥ ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥ ੨ ॥ ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥ ੩ ॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤਭਾਇ ਜੀਉ ॥ ੪ ॥ ਥਾਨ ਥਨੰਤਰਿ ਰਚਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥ ੫ ॥ ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥