੭੬੧
ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥ ੬ ॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥ ੭ ॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥ ੮ ॥ ੧ ॥ ੩ ॥
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ੴ ਸਤਿਗੁਰ ਪ੍ਰਸਾਦਿ ॥
ਜੇ ਭੁਲੀ ਜੇ ਚੁਕੀ ਸਾਈਂ. ਭੀ ਤਹਿੰਜੀ ਕਾਢੀਆ ॥ ਜਿਨਾੑ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥ ੧ ॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥ ੧ ॥ ਰਹਾਉ ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥ ੨ ॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥ ੩ ॥ ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥ ੪ ॥ ਕਿਤੀ ਲਖ ਕਰੋੜਿ ਪਿਰੀਐ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥ ੫ ॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥ ੬ ॥ ਜੈ ਡਿਠੈ ਮਨੁ ਧੀਰੀਐ ਕਿਲਵਿਖ ਵੰਞਨਿੑ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥ ੭ ॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥ ੮ ॥ ੧ ॥ ੪ ॥ ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀੑ ਹੋਛੀਆ ॥ ੧ ॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥ ੧ ॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥ ੨ ॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥ ੩ ॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥