੭੬੨
ਸੁਖ ਨਾਹਿ ਸਰਪਰ ਹਾਰਿਆ ॥ ੪ ॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥ ੫ ॥ ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥ ਅੰਮ੍ਰਿਤ ਹਰਿ ਕਾ ਨਾਮ ਤਿਨੀੑ ਜਨੀ ਜਪਿ ਲਾਇਆ ॥ ੬ ॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥ ੭ ॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥ ੮ ॥ ੨ ॥ ੫ ॥ ੧੬ ॥

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥
ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੀੑ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅਬੰਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥ ੧ ॥ ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੇ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥