੭੬੩
ਸਹੁ ਪਾਇਆ ਸਚੁ ਨਾਨਕ ਕੀ ਆਰਦਾਸਿ ਜੀਉ ॥ ੨ ॥ ਸੂਹੀ ਮਹਲਾ ੫ ਗੁਣਵੰਤੀ ॥ ਜੋ ਦੀਸੈ ਗੁਰ ਸਿਖੜਾ ਤਿਸੁ ਨਿਵ ਨਿਵ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ੩ ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਈ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਨੀ ॥ ੧ ॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥ ੨ ॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥