੭੬੪
ਗੁਰ ਚਰਣੀ ਪ੍ਰਭੁ ਚੇਤੇ ॥ ੩ ॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਮਾਹੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥ ੪ ॥ ੧ ॥

ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥ ੧ ॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥ ੨ ॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੁ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥ ੩ ॥ ਆਤਮਰਾਮੁ ਸੰਸਾਰਾ ॥ ਸਾਚਾ ਖੇਲੁ ਤੁਮਾੑਰਾ ॥ ਸਚੁ ਖੇਲੁ ਤੁਮਾੑਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥ ੪ ॥ ੧ ॥ ੨ ॥

ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਦਿ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥