੭੬੫
ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥ ੧ ॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਮਾਹੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥ ੨ ॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥ ੩ ॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥ ੪ ॥ ੧ ॥ ੩ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ੧ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ੨ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨਿੑ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥