੭੬੭
ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥ ੫ ॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥ ੬ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ੭ ॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ੮ ॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥ ੯ ॥ ੨ ॥ ੫ ॥

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹਿ ॥ ੧ ॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥