੭੬੮
ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥ ੨ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੇ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ੩ ॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥ ੪ ॥ ੧ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥ ੧ ॥ ਹਰਿ ਭਗਤਾ ਜੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗੁਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮਾੑਲੇ ॥ ੨ ॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮ ਸਚੁ ਸੋਈ ॥ ਨਾਨਕ ਨਾਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥