੭੬੯
ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥ ੩ ॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥ ੪ ॥ ੧ ॥ ੨ ॥ ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥ ੧ ॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥ ੨ ॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥ ੩ ॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥ ੪ ॥ ੨ ॥ ੩ ॥ ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥