੭੭੦
ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥ ੧ ॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥ ੨ ॥ ਗੁਰ ਕੀ ਕਾ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥ ੩ ॥ ਸਾਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਨੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥ ੪ ॥ ੩ ॥ ੪ ॥ ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥ ੧ ॥ ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥