੭੭੧
ਕੇਰਾ ਜਿ ਸਤਿਗੁਰ ਹਰਿ ਮਾਰਗਿ ਪਾਏ ॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮਾੑਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥ ੩ ॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥ ੪ ॥ ੪ ॥ ੫ ॥ ਸੂਹੀ ਮਹਲਾ ੩ ॥ ਜੋ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥ ੧ ॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥ ੨ ॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥ ੩ ॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥