੭੭੨
ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥ ੪ ॥ ੫ ॥ ੬ ॥ ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥ ੧ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ੨ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ੩ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥ ੪ ॥ ੬ ॥ ੭ ॥ ੫ ॥ ੭ ॥ ੧੨ ॥

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥