੭੭੪
ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥ ੨ ॥ ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥ ੩ ॥ ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥ ੪ ॥ ੨ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥ ੧ ॥ ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੁ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥ ੨ ॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥