੭੭੫
ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥ ੩ ॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥ ੪ ॥ ੧ ॥ ੩ ॥

ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਾਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥ ੧ ॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸਪ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥ ੨ ॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਥਿ ਨ ਜਾਈ ॥ ੩ ॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥ ੪ ॥ ੧ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥