੭੭੬
ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਗੁਰ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥ ੧ ॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥ ੨ ॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥ ੩ ॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥ ੪ ॥ ੧ ॥ ੫ ॥ ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥ ੧ ॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖ ਸਉਦਿਆ ॥ ੨ ॥ ਸਾਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥ ੩ ॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥