੭੭੭
ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥ ੪ ॥ ੨ ॥ ੬ ॥ ੫ ॥ ੭ ॥ ੬ ॥ ੧੮ ॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਕਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥ ੧ ॥ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥ ੨ ॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥ ੩ ॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥ ੪ ॥ ੧ ॥ ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥