੭੭੮
ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥ ੧ ॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮਾੑਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥ ੨ ॥ ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥ ੩ ॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥ ੪ ॥ ੨ ॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥ ੧ ॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥ ੨ ॥ ਗੁਰ ਮਿਲਿ ਸਾਗਰੁ ਤਰਿਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥