੭੭੯
ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਨ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥ ੩ ॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥ ੪ ॥ ੧ ॥ ੩ ॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥ ੧ ॥ ਤੁਮੑ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਈਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੁ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥ ੨ ॥ ਤੁਝ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥ ੩ ॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲਾੑ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲਾੑ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥