੭੮
ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥ ੪ ॥ ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥ ੫ ॥ ੧ ॥ ੪ ॥

ਸਿਰੀਰਾਗੁ ਮਹਲਾ ੪ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥ ੧ ॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥ ੨ ॥ ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥ ੩ ॥ ਹਰਿ ਪ੍ਰਭੁ ਮੇਰੇ ਬਾਬੁਲਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥