੭੮੦
ਮੁਕਤਿ ਜੁਗਤਿ ਦਰੁ ਖੋਲਾੑ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲਾੑ ॥ ੪ ॥ ੧ ॥ ੪ ॥ ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥ ੧ ॥ ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥ ੨ ॥ ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥ ੩ ॥ ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥ ੪ ॥ ੨ ॥ ੫ ॥ ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਝੈ ਨੇਤ੍ਰ ਦੇਖਹਿ ਦਰਸੁ ਤੇਰਾ ॥ ੧ ॥ ਕੋਟਿ ਕਰਨ ਦਿਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥