੭੮੩
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥ ੧ ॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਕੀ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥ ੨ ॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥ ੩ ॥ ਗਿਆਨ ਧਿਆਨ ਪੂਰਨ ਪਰਮੇਸਰੁ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਜਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥ ੪ ॥ ੬ ॥ ੯ ॥ ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥ ੧ ॥ ਨਵ ਨਿਧਿ ਸਿਧਿ ਰਿਧਿ ਦਿਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥