੭੮੪
ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥ ੨ ॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥ ੩ ॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥ ੪ ॥ ੭ ॥ ੧੦ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥ ੧ ॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥ ੨ ॥ ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥