੭੮੫
ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥ ੩ ॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥ ੪ ॥ ੧ ॥ ੧੧ ॥

ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥ ੧ ॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮਾੑਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥ ੨ ॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥ ੧ ॥ ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥ ੧ ॥ ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥