੭੮੬
ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥ ੨ ॥ ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥ ੨ ॥ ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥ ੧ ॥ ਮਃ ੩ ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥ ੨ ॥ ਪਉੜੀ ॥ ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨੀੑ ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦਿ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥ ੧ ॥ ਮਃ ੧ ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥ ੨ ॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥