੭੮੭
ਸਲੋਕੁ ਮਃ ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥ ੧ ॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾਧਨ ਮਾਹੀਐ ਰਾਵੇ ਰਾਵਣਹਾਰੁ ॥ ੨ ॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥ ੫ ॥ ਸਲੋਕੁ ਮਃ ੩ ॥ ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ ॥ ਨਾਨਕ ਸਤੀਆ ਜਾਣੀਅਨਿੑ ਜਿ ਬਿਰਹੇ ਚੋਟ ਮਰੰਨਿੑ ॥ ੧ ॥ ਮਃ ੩ ॥ ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿੑ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮਾੑਲੰਨਿੑ ॥ ੨ ॥ ਮਃ ੩ ॥ ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥ ੩ ॥ ਪਉੜੀ ॥ ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥ ੬ ॥ ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥ ੧ ॥ ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥ ੨ ॥ ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥ ੩ ॥ ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥ ੪ ॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥