੭੮੮
ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥ ੭ ॥ ਸਲੋਕ ਮਹਲਾ ੨ ॥ ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਾਇਆਹ ॥ ੧ ॥ ਮਃ ੨ ॥ ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ੨ ॥ ਪਉੜੀ ॥ ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ ਜਿਨਿੑ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥ ੮ ॥ ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥ ੧ ॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥ ੨ ॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥ ੩ ॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥ ੯ ॥ ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥ ੧ ॥ ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥