੭੮੯
ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥ ੧੦ ॥ ਸਲੋਕ ਮਃ ੧ ॥ ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥ ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥ ੧ ॥ ਮਃ ੧ ॥ ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥ ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥ ੨ ॥ ਪਉੜੀ ॥ ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥ ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥ ਗੁਰ ਪਰਸਦੀ ਸੇਵੀਐ ਸਚੁ ਸਬਦਿ ਨੀਸਾਣੁ ॥ ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥ ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥ ੧੧ ॥ ਸਲੋਕੁ ਮਃ ੧ ॥ ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥ ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥ ੧ ॥ ਮਃ ੧ ॥ ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥ ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥ ੨ ॥ ਪਉੜੀ ॥ ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥ ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥ ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥ ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥ ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥ ੧੨ ॥ ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲੇੑ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥ ੧ ॥ ਮਃ ੧ ॥ ਰਾਤੀ ਰੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥ ੨ ॥ ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੁਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥