੭੯
ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਹਵੁ ਦਾਨੁ ਮੈ ਦਾਜੋ ॥ ੪ ॥ ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਅਨ ਵੇਲ ਵਧੰਦੀ ॥ ੫ ॥ ੧ ॥

ਸਿਰੀਰਾਗੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਸੁ ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥ ੧ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥ ੨ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥ ੩ ॥ ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥