੭੯੦
ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥ ੧੩ ॥ ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥ ੧ ॥ ਮਃ ੧ ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨੀੑ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥ ੨ ॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਾਇਆ ॥ ੧੪ ॥ ਸਲੋਕੁ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥ ੧ ॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥ ੨ ॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥ ੩ ॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥ ੪ ॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥ ੧੫ ॥ ਸਲੋਕ ਮਃ ੧ ॥ ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥ ੧ ॥ ਮਃ ੧ ॥ ਸਉ ਓਲਾਮੇ ਦਿਨੈ ਕੇ ਰਾਤੀ ਮਿਲਨਿੑ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥ ੨ ॥ ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥