੭੯੨
ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥ ੧ ॥ ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮਾੑਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥ ੨ ॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥ ੨੦ ॥ ੧ ॥

ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥ ਕਬੀਰ ਕੇ ੴ ਸਤਿਗੁਰ ਪ੍ਰਸਾਦਿ ॥
ਅਵਤਰਿ ਆਇ ਕਹਾ ਤੁਮ ਕੀਨਾ ॥ ਰਾਮ ਕੋ ਨਾਮੁ ਨ ਕਬਹੂ ਲੀਨਾ ॥ ੧ ॥ ਰਾਮ ਨ ਜਪਹੁ ਕਵਨ ਮਤਿ ਲਾਗੇ ॥ ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥ ੧ ॥ ਰਹਾਉ ॥ ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥ ਮਰਤੀ ਬਾਰ ਇਕਸਰ ਦੁਖੁ ਪਾਇਆ ॥ ੨ ॥ ਕੰਠ ਗਹਨ ਤਬ ਕਰਨ ਪੁਕਾਰਾ ॥ ਕਹਿ ਕਬੀਰ ਆਗੇ ਤੇ ਨ ਸੰਮਾੑਰਾ ॥ ੩ ॥ ੧ ॥ ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥ ੧ ॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥ ੧ ॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥ ੨ ॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥ ੩ ॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥ ੪ ॥ ੨ ॥ ਸੂਹੀ ਕਬੀਰ ਜੀਉ ॥ ਅਮਲੁ ਸਿਰਾਨੋ ਲੇਖਾ ਦੇਨਾ ॥ ਆਏ ਕਠਿਨ ਦੂਤ ਜਮ ਲੇਨਾ ॥ ਕਿਆ ਤੈ ਖਟਿਆ ਕਹਾ ਗਵਾਇਆ ॥ ਚਲਹੁ ਸਿਤਾਬ ਦੀਬਾਨਿ ਬੁਲਾਇਆ ॥ ੧ ॥ ਚਲੁ ਦਰਹਾਲੁ ਦੀਵਾਨਿ ਬੁਲਾਇਆ ॥ ਹਰਿ ਫੁਰਮਾਨੁ ਦਰਗਹ ਕਾ ਆਇਆ ॥ ੧ ॥ ਰਹਾਉ ॥ ਕਰਉ ਅਰਦਾਸਿ ਗਾਵ ਕਿਛੁ ਬਾਕੀ ॥ ਲੇਉ ਨਿਬੇਰਿ ਆਜੁ ਕੀ ਰਾਤੀ ॥ ਕਿਛੁ ਭੀ ਖਰਚੁ ਤੁਮਾੑਰਾ ਸਾਰਉ ॥ ਸੁਬਹ ਨਿਵਾਜ ਸਰਾਇ ਗੁਜਾਰਉ ॥ ੨ ॥ ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥ ਈਤ ਊਤ ਜਨ ਸਦਾ ਸੁਹੇਲੇ ॥ ਜਨਮੁ ਪਦਾਰਥੁ ਜੀਤਿ ਅਮੋਲੇ ॥ ੩ ॥ ਜਾਗਤੁ ਸੋਇਆ ਜਨਮੁ ਗਵਾਇਆ ॥ ਮਾਲੁ ਧਨੁ ਜੋਰਿਆ ਭਇਆ ਪਰਾਇਆ ॥ ਕਹੁ ਕਬੀਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥